ਸਲੋਕ ਮਃ ੧ ॥ ਹਉ ਵਿਚਿ ਆਇਆ ਹਉ ਵਿਚਿ ਗਇਆ ॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥੧॥

Leave a Reply

Powered By Indic IME