ਮਹਲਾ ੨ ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥
Scroll