ਆਸਾ ਮਹਲਾ ੧ ॥ ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥ ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥ ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥
Scroll