ਆਸਾ ਮਹਲਾ ੧ ॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥ ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥ ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥ ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥ ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥ ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥

Leave a Reply

Powered By Indic IME