ਆਸਾ ਮਹਲਾ ੧ ॥ ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥ ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥ ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥ ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥ ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥ ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥ ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥ ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥ ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥

Leave a Reply

Powered By Indic IME