ਆਸਾ ਮਹਲਾ ੩ ਅਸਟਪਦੀਆ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥ ਤੇਤੀਸ ਕਰੋੜੀ ਦਾਸ ਤੁਮ੍ਹ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥ ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥ ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥
Scroll