ਆਸਾ ਮਹਲਾ ੩ ॥ ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ ॥ ਆਸਾ ਵਿਚਿ ਸੁਤੇ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥੧॥ ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥ ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥ ਕਲਿ ਕੀਰਤਿ ਸਬਦੁ ਪਛਾਨੁ ॥ ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥ ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥ ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥ ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ ਆਪਿ ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥੪॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥ ਤੀਨਿ ਭਵਨ ਮਹਿ ਏਕਾ ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥ ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥੭॥ ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥
Scroll