ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥ ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥ ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥ ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥ ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥ ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥ ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥ ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥ ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥ ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥ ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥
Scroll