ਆਸਾ ਮਹਲਾ ੩ ॥ ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥ ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥ ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥ ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥ ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥ ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥ ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥ ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੈ ਦੇ ਨ ਭੁਲਨ੍ਹ੍ਹੀ ਸਚੁ ਜਾਣਨਿ ਸੋਈ ॥੭॥ ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨ੍ਹ੍ਹੀ ਨਾਮਿ ਹਉਮੈ ਮਾਰੀ ॥੮॥੫॥੨੭॥

Leave a Reply

Powered By Indic IME