ਆਸਾ ਮਹਲਾ ੩ ॥ ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥ ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥ ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥ ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥ ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥ ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥ ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥ ਜਿਨ੍ਹ੍ਹੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥ ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥

Leave a Reply

Powered By Indic IME