ਸਲੋਕੁ ਮਃ ੧ ॥ ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਹ੍ਹਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥
Scroll