ਮਃ ੧ ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥
Scroll