ਮਃ ੧ ॥ ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ ॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ੍ਹ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨ੍ਹ੍ਹ ਚਾਰ ਵੀਚਾਰ ॥ ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥੨॥

Leave a Reply

Powered By Indic IME