ਸਲੋਕੁ ਮਃ ੧ ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
Scroll