ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥
Scroll