ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
Scroll