ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥

Leave a Reply

Powered By Indic IME