ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ ਰਾਗੁ ਆਸਾ ਬਾਣੀ ਭਗਤਾ ਕੀ ॥ ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥ ਆਸਾ ਸ੍ਰੀ ਕਬੀਰ ਜੀਉ ॥ ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥ ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥ ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥ ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥ ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥ ਆਪਾ ਪਦੁ ਨਿਰਬਾਣੁ ਨ ਚੀਨ੍ਹ੍ਹਿਆ ਇਨ ਬਿਧਿ ਅਭਿਉ ਨ ਚੂਕੇ ॥੨॥ ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥ ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥

Leave a Reply

Powered By Indic IME