ਆਸਾ ॥ ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥ ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥ ਰਾਜਾ ਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥ ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥

Leave a Reply

Powered By Indic IME