ਆਸਾ ॥ ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥ ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥ ਐਸਾ ਜੋਗੀ ਨਉ ਨਿਧਿ ਪਾਵੈ ॥ ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥ ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥ ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥ ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥ ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥ ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥ ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥
Scroll