ਦੁਤੁਕੇ ੴ ਸਤਿਗੁਰ ਪ੍ਰਸਾਦਿ ॥ ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥ ਕਹੁ ਕਬੀਰ ਨਦਰਿ ਕਰੇ ਜੇ ਮੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
Scroll