ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥

Leave a Reply

Powered By Indic IME