ਆਸਾ ॥ ਬਾਤੀ ਸੂਕੀ ਤੇਲੁ ਨਿਖੂਟਾ ॥ ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥ ਟੂਟੀ ਤੰਤੁ ਨ ਬਜੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥੨॥ ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥ ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥

Leave a Reply

Powered By Indic IME