ਆਸਾ ॥ ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥ ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥ ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
Scroll