ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥
Scroll