ਆਸਾ ਸੇਖ ਫਰੀਦ ਜੀਉ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥ ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥ ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥
Scroll