ਆਸਾ ॥ ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥ ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥ ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥ ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥ ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥ ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥ ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥ ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥ ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥ ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥ ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥

Leave a Reply

Powered By Indic IME