ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥ ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥ ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹ੍ਹਾਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥

Leave a Reply

Powered By Indic IME