ਆਸਾ ॥ ਹਜ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥੧॥ ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥ ਨਾਰਦ ਸਾਰਦ ਕਰਹਿ ਖਵਾਸੀ ॥ ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥ ਕੰਠੇ ਮਾਲਾ ਜਿਹਵਾ ਰਾਮੁ ॥ ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥ ਕਹਤ ਕਬੀਰ ਰਾਮ ਗੁਨ ਗਾਵਉ ॥ ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥

Leave a Reply

Powered By Indic IME