ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥ ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥
Scroll