ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

Leave a Reply

Powered By Indic IME