ਆਸਾ ॥ ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥ ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥ ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥ ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥ ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥ ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
Scroll