ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥
Scroll