ਆਸਾ ॥ ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥ ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥ ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥ ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥
Scroll