ਆਸਾ ॥ ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ਤੁਮ੍ਹ੍ਹ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥ ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥ ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥ ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥ ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥ ਤੂੰ ਬਾਮ੍ਹ੍ਹਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ ਤੁਮ੍ਹ੍ਹ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥

Leave a Reply

Powered By Indic IME