ਆਸਾ ॥ ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥ ਅਬ ਮੋਹਿ ਨਾਚਨੋ ਨ ਆਵੈ ॥ ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥ ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥ ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥ ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥
Scroll