ਆਸਾ ॥ ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥੧॥ ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥੨॥ ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥ ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥

Leave a Reply

Powered By Indic IME