ਆਸਾ ॥ ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥ ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥ ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥ ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥ ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥੨॥੨॥੩੨॥
Scroll