ਆਸਾ ॥ ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥ ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥ ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥ ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥ ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥ ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥ ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥ ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥

Leave a Reply

Powered By Indic IME