ੴ ਸਤਿਗੁਰ ਪ੍ਰਸਾਦਿ ॥ ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥ ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥ ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥ ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥

Leave a Reply

Powered By Indic IME