ਆਸਾ ॥ ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥ ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥
Scroll