ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥ ਮਾਧੋ ਅਬਿਦਿਆ ਹਿਤ ਕੀਨ ॥ ਬਿਬੇਕ ਦੀਪ ਮਲੀਨ ॥੧॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥ ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥

Leave a Reply

Powered By Indic IME