ਆਸਾ ਮਹਲਾ ੩ ॥ ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ ਮੁਕਤੁ ਭਏ ਜਿਨ੍ਹ੍ਹਾ ਸਾਚੋ ਭਾਈ ॥੧॥ ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥ ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥ ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥ ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥ ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥ ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥ ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥ ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥ ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥ ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥

Leave a Reply

Powered By Indic IME