ਆਸਾ ਮਹਲਾ ੩ ॥ ਦੋਹਾਗਣੀ ਮਹਲੁ ਨ ਪਾਇਨ੍ਹ੍ਹੀ ਨ ਜਾਣਨਿ ਪਿਰ ਕਾ ਸੁਆਉ ॥ ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥ ਇਹੁ ਮਨੂਆ ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥ ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥ ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥ ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥ ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥ ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥ ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥ ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥ ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥

Leave a Reply

Powered By Indic IME