ਆਸਾ ਮਹਲਾ ੩ ॥ ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥ ਏ ਮਨ ਰੂੜ੍ਹ੍ਹੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨ੍ਹ੍ਹਿ ਕੀਤੇ ਤਿਸੈ ਨ ਜਾਣਨ੍ਹ੍ਹੀ ਬਿਨੁ ਨਾਵੈ ਸਭਿ ਚੋਰ ॥੬॥ ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥ ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥

Leave a Reply

Powered By Indic IME