ਆਸਾ ਮਹਲਾ ੩ ॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥ ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥ ਇਕਨ੍ਹ੍ਹਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥ ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥ ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥ ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥ ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥ ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥

Leave a Reply

Powered By Indic IME