ਆਸਾ ਮਹਲਾ ੩ ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥ ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥ ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨ੍ਹ੍ਹੀ ਦੂਜੈ ਭਰਮਿ ਭੁਲਾਇ ॥ ਕਿਉ ਪਾਇਨ੍ਹ੍ਹਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥ ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
Scroll