ਆਸਾ ਮਹਲਾ ੩ ॥ ਅੰਮ੍ਰਿਤੁ ਜਿਨ੍ਹ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥ ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥ ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨ੍ਹ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸ ਕਮਾਹਿ ॥੨॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥ ਜਿਨ੍ਹ੍ਹਾ ਪਿਰੁ ਰਾਵਿਆ ਆਪਣਾ ਤਿਨ੍ਹ੍ਹਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥

Leave a Reply

Powered By Indic IME