ਆਸਾ ਮਹਲਾ ੩ ॥ ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥ ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨ੍ਹ੍ਹੀ ਇਕ ਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹ੍ਹਾ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ ਨਾਨਕ ਨਾਮੁ ਤਿਨ੍ਹ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥

Leave a Reply

Powered By Indic IME