ਆਸਾ ਮਹਲਾ ੩ ॥ ਸਬਦੌ ਹੀ ਭਗਤ ਜਾਪਦੇ ਜਿਨ੍ਹ੍ਹ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨ੍ਹ੍ਹਾ ਕਾ ਜਨਮੁ ਹੈ ਤਿਨ੍ਹ੍ਹ ਮਾਨੈ ਸਭੁ ਕੋਇ ॥੧॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥ ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹ੍ਹਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹ੍ਹਾ ਅੰਤਰਿ ਸਬਦੁ ਵੀਚਾਰਾ ॥੪॥ ਭਗਤੀ ਸਾਰ ਨ ਜਾਣਨ੍ਹ੍ਹੀ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥ ਭਗਤਾ ਕੀ ਜਤਿ ਪਤਿ ਏਕ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥

Leave a Reply

Powered By Indic IME